ਜਲੰਧਰ ‘ਚ ਭਲਕੇ ਦੁਪਹਿਰ ਤੱਕ ਹੀ ਖੁੱਲ੍ਹਣਗੇ ਸਕੂਲ-ਕਾਲਜ, DC ਨੇ ਜਾਰੀ ਕੀਤੇ ਹੁਕਮ


ਜਲੰਧਰ , 14 ਜਨਵਰੀ ।
ਪੰਜਾਬ ਦੇ ਜਲੰਧਰ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾ ਰਹੇ ਨਗਰ ਕੀਰਤਨ ਦੇ ਮੱਦੇਨਜ਼ਰ ਸਕੂਲ ਅਤੇ ਕਾਲਜ ਕੱਲ੍ਹ ਯਾਨੀ ਸੋਮਵਾਰ ਦੁਪਹਿਰ ਤੱਕ ਹੀ ਖੁੱਲ੍ਹੇ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਜਲੰਧਰ ਦੇ ਡੀਸੀ ਵਿਸ਼ੇਸ਼ ਸਾਰੰਗਲ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਦਿੱਤੀ ਗਈ ਹੈ।

ਐਤਵਾਰ ਨੂੰ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਣਾ ਹੈ। ਜਿਸ ਕਾਰਨ ਅੱਧੇ ਦਿਨ ਦੀ ਛੁੱਟੀ ਦਾ ਫੈਸਲਾ ਲਿਆ ਗਿਆ ਹੈ। ਨਗਰ ਨਿਗਮ ਦੀ ਹੱਦ ਅੰਦਰ ਪੈਂਦੇ ਸਾਰੇ ਸਕੂਲਾਂ, ਕਾਲਜਾਂ ਅਤੇ ਹੋਰ ਅਦਾਰਿਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਇਸ ਕਾਰਨ ਸ਼ਹਿਰ ਦੇ ਕਈ ਮੁੱਖ ਚੌਰਾਹਿਆਂ ਤੋਂ ਟਰੈਫਿਕ ਨੂੰ ਵੀ ਮੋੜ ਦਿੱਤਾ ਗਿਆ ਹੈ। ਜਿਸ ਵਿੱਚ ਜੋਤੀ ਚੌਕ, ਕੰਪਨੀ ਬਾਗ ਚੌਕ, ਬਸਤੀ ਅੱਡਾ ਚੌਕ, ਫਗਵਾੜਾ ਗੇਟ, ਸੈਂਟਰਲ ਟਾਊਨ, ਪਟੇਲ ਚੌਕ ਸਮੇਤ ਹੋਰ ਚੌਕਾਂ ਤੋਂ ਆਵਾਜਾਈ ਵਿੱਚ ਰੁਕਾਵਟ ਰਹੇਗੀ।

About The Author

You may have missed