ਹੁਸ਼ਿਆਰਪੁਰ ਤਹਿਸੀਲ ਵਿਖੇੇ ਵੈਂਡਰਾਂ ਦੀ ਚੈਕਿੰਗ ਕਰਦੇ ਹੋਏ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ।

ਹੁਸ਼ਿਆਰਪੁਰ , 18 ਜੂਨ | ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ ਵਲੋਂ ਅੱਜ ਤਹਿਸੀਲ ਕੰਪਲੈਕਸ ਹੁਸ਼ਿਆਰਪੁਰ ਵਿਚਲੇ ਵੈਂਡਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਰਜਿਸਟਰੀਆਂ ਅਤੇ ਅਸ਼ਟਾਮ ਆਦਿ ਤਿਆਰ ਕਰਨ ਅਤੇ ਟਾਈਪ/ਫੋਟੋਸਟੈਟ ਕਰਨ ਵਾਲੇ ਵੈਂਡਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵਲੋਂ ਨਿਰਧਾਰਤ ਰੇਟ ਲਿਸਟ ਅਨੁਸਾਰ ਹੀ ਪੈਸੇ ਵਸੂਲਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਿਰਧਾਰਤ ਰੇਟ ਲਿਸਟ ਤੋਂ ਵੱਧ ਪੈਸੇ ਵਸੂਲਦਾ ਪਾਇਆ ਗਿਆ ਤਾਂ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਦਾ ਲਾਇਸੰਸ ਵੀ ਰੱਦ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਤਹਿਸੀਲ ਵਿਚ ਕੰਮ ਕਰਵਾਉਣ ਆਏ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

About The Author

error: Content is protected !!