ਸੋਨਾਲੀਕਾ ਸੋਸ਼ਲ ਡਿਵੈਲਪਮੈਂਟ ਸੁਸਾਇਟੀ ਨੇ ਰਿਜਨਲ ਟਰਾਂਸਪੋਰਟ ਦਫ਼ਤਰ ਨੂੰ ਭੇਂਟ ਕੀਤੇ 100 ਹੈਲਮੇਟ
ਹੁਸ਼ਿਆਰਪੁਰ , 6 ਮਾਰਚ | ਆਰਥਿਕ ਨੀਤੀ ਤੇ ਯੋਜਨਾ ਬੋਰਡ ਅਤੇ ਸੋਨਾਲੀਕਾ ਉਦਯੋਗ ਦੇ ਵਾਈਸ ਚੇਅਰਮੈਨ (ਕੈਬਨਿਟ ਮੰਤਰੀ ਦਰਜਾ) ਅਮ੍ਰਿਤ ਸਾਗਰ ਮਿੱਤਲ ਦੇ ਨਿਰਦੇਸ਼ਾਂ ’ਤੇ ਸੋਨਾਲੀਕਾ ਸੋਸ਼ਲ ਡਿਵੈਲਮੈਂਟ ਸੁਸਾਇਟੀ ਵਲੋਂ ਸੜਕ ਸੁਰੱਖਿਆ ਅਭਿਆਨ ਤਹਿਤ ਰਿਜਨਲ ਟਰਾਂਸਪੋਰਟ ਦਫ਼ਤਰ ਨੂੰ 100 ਹੈਲਮੇਟ ਦਿੱਤੇ ਗਏ।
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਸੋਨਾਲੀਕਾ ਉਦਯੋਗ ਵਲੋਂ ਸਮਾਜਿਕ ਕਾਰਜਾਂ ਲਈ ਹਮੇਸ਼ਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਅਭਿਆਨ ਤਹਿਤ ਸੋਨਾਲੀਕਾ ਵਲੋਂ ਕੀਤਾ ਗਿਆ ਉਪਰਾਲਾ ਪ੍ਰਸੰਸਾਯੋਗ ਹੈ।
ਇਸ ਮੌਕੇ ਸੋਨਾਲੀਕਾ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਜੇ.ਐਸ. ਚੌਹਾਨ ਅਤੇ ਹੈਡ ਲੀਗਲ ਐਂਡ ਪਬਲਿਕ ਰਿਲੇਸ਼ਨ ਰਜਨੀਸ਼ ਕੁਮਾਰ ਸੰਦਲ ਨੇ ਸਹਾਇਕ ਟਰਾਂਸਪੋਰਟ ਅਫ਼ਸਰ ਸੰਦੀਪ ਭਾਰਤੀ ਅਤੇ ਐਸ.ਓ ਮਨਜੀਤ ਸਿੰਘ, ਅਵਤਾਰ ਸਿੰਘ ਨੂੰ ਸੁਸਾਇਟੀ ਵਲੋਂ ਹੈਲਮੇਟ ਭੇਂਟ ਕੀਤੇ ਗਏ।