75ਵੇਂ ਗਣਤੰਤਰ ਦਿਵਸ ਸਮਾਗਮ ਮੌਕੇ ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਗਰੇਵਾਲ ਦਾ ਵਿਸ਼ੇਸ਼ ਸਨਮਾਨ

ਲੁਧਿਆਣਾ, 27 ਜਨਵਰੀ | ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ 75ਵੇਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਸਟੇਟ ਤੇ ਨੈਸ਼ਨਲ ਅਵਾਰਡੀ ਮਾਸਟਰ ਕਰਮਜੀਤ ਸਿੰਘ ਗਰੇਵਾਲ ਨੂੰ ਉਹਨਾਂ ਦੁਆਰਾ ਨਿਭਾਈਆਂ ਜਾ ਰਹੀਆਂ ਬਹੁ-ਪੱਖੀ ਸੇਵਾਵਾਂ ਸਦਕਾ ਸ੍ਰੀ ਵੀ ਕੇ ਸਿੰਘ ਵਿਸ਼ੇਸ਼ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਵਲੋਂ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ।

ਸਮਾਗਮ ਮੌਕੇ ਸ੍ਰੀ ਮਾਲਵਿੰਦਰ ਸਿੰਘ ਜੱਗੀ ਆਈ.ਏ.ਐਸ., ਸਕੱਤਰ ਲੋਕ ਸੰਪਰਕ ਵਿਭਾਗ, ਸ੍ਰੀ ਏ ਐਸ ਰਾਏ ਏ.ਡੀ.ਜੀ.ਪੀ, ਸ੍ਰੀਮਤੀ ਸੁਰਭੀ ਮਲਿਕ ਆਈ.ਏ.ਐਸ. ਡਿਪਟੀ ਕਮਿਸ਼ਨਰ ਲੁਧਿਆਣਾ, ਸ੍ਰੀ ਮੁਨੀਸ਼ ਸਿੰਗਲ ਸੈਸ਼ਨ ਜੱਜ ਲੁਧਿਆਣਾ, ਸ੍ਰੀ ਕੁਲਦੀਪ ਸਿੰਘ ਚਾਹਲ ਪੁਲਿਸ ਕਮਿਸ਼ਨਰ ਲੁਧਿਆਣਾ, ਸ੍ਰੀ ਗੌਤਮ ਜੈਨ ਆਈ.ਏ.ਐਸ. ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਸੰਦੀਪ ਰਿਸ਼ੀ ਆਈ.ਏ.ਐਸ. ਨਗਰ ਨਿਗਮ ਕਮਿਸ਼ਨਰ, ਸ. ਸਤਬੀਰ ਸਿੰਘ ਗੋਸਲ ਵਾਇਸ ਚਾਂਸਲਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ, ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ, ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ, ਹਲਕਾ ਸਾਹਨੇਵਾਲ ਵਿਧਾਇਕ ਹਰਦੀਪ ਸਿੰਘ ਮੁੰਡੀਆਂ, ਹਲਕਾ ਰਾਏਕਕੋਟ ਵਿਧਾਇਕ ਹਾਕਮ ਸਿੰਘ ਠੇਕੇਦਾਰ, ਹਲਕਾ ਆਤਮ ਨਗਰ ਵਿਧਾਇਕ ਕੁਲਵੰਤ ਸਿੰਘ ਸਿੱਧੂ, ਹਲਕਾ ਦੱਖਣੀ ਵਿਧਾਇਕ ਰਜਿੰਦਰਪਾਲ ਕੌਰ ਛੀਨਾ, ਹਲਕਾ ਪਾਇਲ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਹਲਕਾ ਪੱਛਮੀ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ, ਹਲਕਾ ਉੱਤਰੀ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਹਲਕਾ ਕੇਂਦਰੀ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਡਾ.ਕੇ.ਐਨ.ਐਸ.  ਕੰਗ ਤੋਂ ਇਲਾਵਾ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਹਾਜ਼ਰ ਸਨ।

About The Author