ਮਾਡਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਵਿਸਾਖੀ ਦਾ ਤਿਉਹਾਰ ਅਤੇ ਡਾ.ਬੀ.ਆਰ ਅੰਬੇਦਕਰ ਜੀ ਦਾ ਜਨਮ ਦਿਨ ਦੇ ਮੌਕੇ ਤੇ ਵੋਟਾਂ ਪਾਉਣ ਲਈ ਕੀਤਾ ਗਿਆ ਜਾਗਰੂਕ
ਪਟਿਆਲਾ , 12 ਅਪ੍ਰੈਲ | ਅੱਜ ਸੀਨੀਅਰ ਸੈਕੰਡਰੀ ਮਾਡਲ ਸਕੂਲ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਿਦਿਆਰਥੀਆਂ ਵੱਲੋਂ ਸਵੇਰ ਦੀ ਸਭਾ ਵਿੱਚ ਵਿਸਾਖੀ ਦਾ ਤਿਉਹਾਰ ਅਤੇ ਡਾ. ਬੀ.ਆਰ ਅੰਬੇਦਕਰ ਜੀ ਦਾ 133ਵੇਂ ਜਨਮ ਦਿਨ ਮਨਾਇਆ ਗਿਆ। ਸਕੂਲ ਦੀ ਵਿਦਿਆਰਥਣ ਗੁਰਲੀਨ, ਪ੍ਰਾਚੀ, ਤਮੰਨਾ, ਹਰਜੋਤ ਅਤੇ ਅਮੀਨ ਵਲੋਂ ਵਿਸਾਖੀ ਦੇ ਤਿਉਹਾਰ ਅਤੇ ਡਾ. ਬੀ.ਆਰ. ਅੰਬੇਦਕਾਰ ਜੀ ਦੇ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।
ਇਸ ਮੌਕੇ ਲੋਕ ਸਭਾ ਚੋਣਾਂ 2024 ਦੀਆਂ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਭਾਰਤੀ ਚੋਣ ਕਮਿਸ਼ਨਰ, ਮੁੱਖ ਚੋਣ ਅਫ਼ਸਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਅਤੇ ਚੋਣ ਰਿਟਰਨਿੰਗ ਅਫ਼ਸਰ ਕਮ ਏ.ਡੀ.ਸੀ. ਨਵਰੀਤ ਕੌਰ ਸੇਖੋਂ ਦੀ ਅਗਵਾਈ ਹੇਠ ਸਵੀਪ ਨੋਡਲ ਅਫਸਰ ਪਟਿਆਲਾ 110 ਨੇ ਸਾਰੇ ਵਿਦਿਆਰਥੀਆਂ ਅਤੇ ਸਕੂਲ ਦੇ ਸਟਾਫ ਨੂੰ ਦੱਸਿਆ ਕਿ ਵੋਟ ਪਾਉਣਾ ਸਭ ਦਾ ਕਾਨੂੰਨੀ ਅਧਿਕਾਰ ਹੈ ਅਤੇ ਸੰਵਿਧਾਨ ਦੁਆਰਾ ਦਿੱਤੇ ਇਸ ਅਧਿਕਾਰ ਦਾ ਇਸਤੇਮਾਲ ਹਰ ਵੋਟਰ ਨੂੰ ਕਰਨਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਵੋਟ ਪਾਉਣ ਲਈ ਅਤੇ ਵੱਖ-ਵੱਖ ਵੋਟ ਪੰਜੀਕਰਣ ਐਪਸ ਬਾਰੇ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਇੰਚਾਰਜ ਅਤੇ ਸਮੂਹ ਸਟਾਫ ਮੌਜੂਦ ਸੀ।