14ਵਾਂ ਕੌਮੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਮਨਾਇਆ ਗਿਆ – ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਬਣਵਾਉਨਾ ਅਤੇ ਮੱਤਦਾਨ ਕਰਨਾ ਬੇਹੱਦ ਜ਼ਰੂਰੀ : ਡਿਪਟੀ ਕਮਿਸ਼ਨਰ – ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੌਰਾਨ ਹਾਜ਼ਰੀਨ ਨੂੰ ਵੋਟਰ ਪ੍ਰਣ ਵੀ ਦਵਾਇਆ

ਫਾਜ਼ਿਲਕਾ , 25 ਜਨਵਰੀ | ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫਸਰ, ਪੰਜਾਬ ਦੇ ਆਦੇਸ਼ ਅਨੁਸਾਰ ਅੱਜ 14ਵਾਂ ਰਾਸ਼ਟਰੀ ਵੋਟਰ ਦਿਵਸ ਪੂਰੇ ਉਤਸ਼ਾਹ ਦੇ ਨਾਲ ਸਥਾਨਕ ਐਮ ਆਰ ਕਾਲਜ ਵਿਖੇ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਮਨਜੀਤ ਸਿੰਘ ਚੀਮਾ ਵਿਸੇਸ਼ ਤੌਰ *ਤੇ ਮੌਜੂਦ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਸਾਲ ਕੌਮੀ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾਂਦਾ ਹੈ ਅਤੇ ਲੋਕਾਂ ਨੂੰ ਵੋਟ ਬਣਵਾਉਣ ਅਤੇ ਮੱਤਦਾਨ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਵੋਟ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਰਾਸ਼ਟਰੀ ਵੋਟਰ ਦਿਵਸ ਦੀ ਥੀਮ ‘ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ ਸ਼ਿਓਰ‘ (“ਵੋਟਿੰਗ ਵਰਗਾ ਕੁਝ ਨਹੀਂ, ਮੈਂ ਯਕੀਨੀ ਤੌਰ ‘ਤੇ ਵੋਟ ਪਾਉਂਦਾ ਹਾਂ”) ਨਿਸ਼ਚਿਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਵੋਟ ਸਾਡਾ ਜ਼ਮਹੂਰੀ ਹੱਕ ਹੈ ਜੋ ਸਾਨੂੰ ਸੰਵਿਧਾਨ ਦੀ ਦੇਣ ਹੈ ਅਤੇ ਭਾਰਤ ਵਰਗੇ ਵੱਡੇ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਪਾਉਣਾ ਬੇਹੱਦ ਜ਼ਰੂਰੀ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਵੱਲੋਂ ਜਾਰੀ ਸੰਦੇਸ਼ ਵੀ ਸੁਣਾਏ ਗਏ। ਉਨ੍ਹਾਂ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ਦੇ ਮਦੇਨਜਰ 18 ਸਾਲ ਦੀ ਉਮਰ ਪੂਰੀ ਕਰ ਚੁੱਕਾ ਹਰ ਵਿਅਕਤੀ ਬਿਨਾਂ ਕਿਸੇ ਲਾਲਚ, ਡਰ ਅਤੇ ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਜਾਵੇ।
ਇਸ ਦੌਰਾਨ ਸਵੀਪ ਦੇ ਸਹਾਇਕ ਨੋਡਲ ਅਫਸਰ ਅਤੇ ਨੈਸ਼ਨਲ ਅਵਾਰਡੀ ਸ੍ਰੀ ਰਜਿੰਦਰ ਵਿਖੋਣਾ ਨੇ ਸਵੀਪ ਗਤੀਵਿਧੀਆਂ ਬਾਰੇ ਹਾਜਰੀਨ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਸਵੀਪ ਤਹਿਤ ਸਮੇਂ-ਸਮੇਂ *ਤੇ ਵੋਟਾਂ ਦੀ ਮਹੱਤਤਾ ਪ੍ਰਤੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਵੀਪ ਜਾਗਰੂਕਤਾ ਵੈਨ ਰਾਹੀਂ ਪਿੰਡ ਅਤੇ ਸ਼ਹਿਰ ਪੱਧਰ *ਤੇ ਵੋਟਾਂ ਦੇ ਹੱਕਾਂ ਪ੍ਰਤੀ ਜਾਗਰੂਕਤਾ ਫੈਲਾਈ ਗਈ ਹੈ। ਇਸ ਦੌਰਾਨ ਜਿਲ੍ਹਾ ਸਵੀਪ ਆਈਕਨ ਪੀ.ਡਬਲਿਓ.ਡੀ. ਰੇਖਾ ਕੁਮਾਰੀ ਨੇ ਨੇ ਆਪਣਾ ਨਾਚ ਵੀ ਪੇਸ਼ ਕੀਤਾ। ਇਸੇ ਤਰਾਂ ਜਿ਼ਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਵਿਚ ਪਹਿਲਾਂ ਸਥਾਨ ਹਾਸਲ ਕਰਨ ਵਾਲੀ ਸਰਕਾਰੀ ਸਕੂਲ ਕੋੜਿਆਂ ਵਾਲੀ ਦੀ ਵਿਦਿਆਰਥਣ ਸੋਨਮ ਕੰਬੋਜ ਨੇ ਆਪਣਾ ਭਾਸ਼ਣ ਵੀ ਦਿੱਤਾ।
ਵੋਟਰ ਦਿਵਸ ਦੇ ਮੌਕੇ ‘ਤੇ ਵੋਟਰਾਂ ਖ਼ਾਸ ਕਰਕੇ ਨੌਜਵਾਨਾਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਇਆ ਗਿਆ ਅਤੇ ਨਵੇਂ ਵੋਟਰਾਂ ਨੂੰ ਵੋਟਰ ਕਾਰਡ ਵੀ ਵੰਡੇ ਗਏ। ਇਸ ਮੌਕੇ ਨਵੇਂ ਬਣੇ ਵੋਟਰਾਂ ਅਤੇ ਸਭ ਤੋਂ ਵੱਧ ਉਮਰ ਦੇ ਵੋਟਰ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਚੀਮਾ ਨੂੰ ਸਰਵੋਤਮ ਈ.ਆਰ.ਓ. ਅਤੇ ਸ੍ਰੀ ਜਗਦੀਸ਼ ਕੁਮਾਰ ਨੂੰ ਸਰਵੋਤਮ ਬੀ.ਐਲ.ਓ. ਡਾ. ਅਨੁਪਾਲ ਨੂੰ ਸਰਵੋਤਮ ਨੋਡਲ ਅਫਸਰ ਵਜੋਂ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਭਾਸ਼ਣ ਮੁਕਾਬਲੇ, ਮਹਿੰਦੀ ਮੁਕਾਬਲੇ, ਪੋਸਟਰ ਮੁਕਾਬਲੇ ਆਦਿ ਸਵੀਪ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।

ਇਸ ਮੌਕੇ  ਤਹਿਸੀਲਦਾਰ ਚੋਣਾ ਬਲਵਿੰਦਰ ਸਿੰਘ, ਰਾਜੇਸ਼ ਠਕਰਾਲ, ਐਮ.ਆਰ. ਕਾਲਜ ਪ੍ਰਿੰਸੀਪਲ, ਪੰਕਜ ਲੂਨਾ, ਕਾਨੂੰਗੋ ਨਵਜੋਤ ਸਿੰਘ, ਰਵੀ ਕਾਂਤ, ਰਾਬਿਨ ਆਦਿ ਸਟਾਫ ਹਾਜ਼ਰ ਸਨ।

About The Author

error: Content is protected !!