ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ

ਫਾਜ਼ਿਲਕਾ , 10 ਮਈ | ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਨੇ ਦੱਸਿਆ ਹੈ ਕਿ ਫਾਜ਼ਿਲਕਾ ਜ਼ਿਲੇ ਵਿਖੇ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਹੈ। ਉਨ੍ਹਾਂ ਕਿਹਾ ਬੀਤੇ ਦਿਨ ਕਣਕ ਦੀ ਆਮਦ 753730 ਮੀਟ੍ਰਿਕ ਟਨ ਸੀ ਜਦ ਕਿ ਇਸ ਸਾਲ ਇਹ ਆਮਦ 759880 ਮੀਟ੍ਰਿਕ ਟਨ ਹੋਈ ਹੈ। ਉਹਨਾਂ ਨੇ ਦੱਸਿਆ ਕਿ 48 ਘੰਟੇ ਪਹਿਲਾਂ ਤੱਕ ਖਰੀਦੀ ਗਈ ਕਣਕ ਦੇ ਬਦਲੇ 1642.5 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

ਉਹਨਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਬੀਤੇ ਸ਼ਾਮ ਤੱਕ 7,57,633 ਮੀਟਿ੍ਕ ਟਨ ਕਣਕ ਦੀ ਖਰੀਦ ਹੋਈ ਹੈ ਜਦਕਿ ਬੀਤੇ ਕੱਲ 7913 ਮਿਟ੍ਰਿਕ ਟਨ ਨਵੀਂ ਕਣਕ ਮੰਡੀਆਂ ਵਿੱਚ ਆਈ ਬੀਤੇ ਕੱਲ 8518 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਇਸੇ ਤਰ੍ਹਾਂ ਬੀਤੇ ਕੱਲ ਜਿਲੇ ਵਿੱਚ 565422 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਿਫਟਿੰਗ ਲਈ ਏਜੰਸੀਆਂ ਨੂੰ 72 ਘੰਟੇ ਦਾ ਸਮਾਂ ਮਿਲਦਾ ਹੈ ਅਤੇ ਏਜੰਸੀਆਂ ਨੂੰ ਤਾਕੀਦ ਕੀਤੀ ਗਈ ਹੈ ਕਿ ਉਹ 72 ਘੰਟੇ ਪਹਿਲਾਂ ਖਰੀਦੀ ਗਈ ਕਣਕ ਦੀ ਜਲਦੀ ਤੋਂ ਜਲਦੀ ਲਿਫਟਿੰਗ ਕਰਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੇ ਸ਼ਾਮ ਤੱਕ ਪਨਗ੍ਰੇਨ ਨੇ  219790 ਮੀਟ੍ਰਿਕ ਟਨਮਾਰਕਫੈਡ ਨੇ 202214 ਮੀਟ੍ਰਿਕ ਟਨਪਨਸਪ ਨੇ 190952 ਮੀਟ੍ਰਿਕ ਟਨਪੰਜਾਬ ਰਾਜ ਗੋਦਾਮ ਨਿਗਮ ਨੇ 116600 ਮੀਟ੍ਰਿਕ ਟਨਭਾਰਤੀ ਖੁਰਾਕ ਨਿਗਮ ਨੇ 4430 ਮੀਟ੍ਰਿਕ ਟਨ ਅਤੇ ਵਪਾਰੀਆਂ ਨੇ 23647 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।

 ਇਸ ਬੈਠਕ ਵਿੱਚ ਏਡੀਸੀ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਡੀਐਫਐਸਸੀ ਹਿਮਾਂਸ਼ੂ ਕੁੱਕੜ ਤੋਂ ਇਲਾਵਾਂ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।

About The Author

You may have missed