ਮੰਡੀਆਂ ਵਿੱਚ ਕਣਕ ਦੀ ਆਮਦ ਘਟੀ, ਹੁਣ ਤੱਕ ਕਿਸਾਨਾਂ ਨੂੰ 1628 ਕਰੋੜ ਰੁਪਏ ਦੀ ਅਦਾਇਗੀ ਕੀਤੀ

ਫਾਜ਼ਿਲਕਾ , 9 ਮਈ | ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਆਈਏਐਸ ਨੇ ਕਣਕ ਦੀ ਖਰੀਦ ਪ੍ਰਕਿਰਿਆ ਦੀ ਸਮੀਖਿਆ ਲਈ ਬੁਲਾਈ ਬੈਠਕ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਕਾਫੀ ਘੱਟ ਗਈ ਹੈ ਅਤੇ ਬੀਤੇ ਕੱਲ ਸਿਰਫ 7339 ਮਿਟਿ੍ਕ ਟਨ ਕਣਕ ਦੀ ਨਵੀਂ ਆਮਦ ਹੋਈ ਹੈ।
ਹਾਲਾਂਕਿ ਇਸ ਸਾਲ ਜ਼ਿਲ੍ਹੇ ਦੀ ਕੁੱਲ ਆਮਦ ਪਿਛਲੇ ਸਾਲ ਦੇ ਆਮਦ ਦੇ ਨੇੜੇ ਪੁੱਜ ਗਈ ਹੈ ਅਤੇ ਹੁਣ ਤੱਕ ਜ਼ਿਲ੍ਹੇ ਵਿੱਚ 7 ਲੱਖ 51 ਹਜਾਰ 968 ਮਿਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 7 ਲੱਖ 49 ਹਜਾਰ 115 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 1628.5 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਹਨਾਂ ਦੱਸਿਆ ਕਿ ਪਨਗਰੇਨ ਨੇ ਸਭ ਤੋਂ ਵੱਧ 2,17,451 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ । ਜਦਕਿ ਮਾਰਕਫੈਡ ਨੇ 200966 ਮਿਟ੍ਰਿਕ ਟਨ, ਪਨਸਪ ਨੇ 188415 ਮਿਟ੍ਰਿਕ ਟਨ, ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਨੇ 1,15,088 ਮਿਟ੍ਰਿਕ ਟਨ, ਐਫਸੀਆਈ ਨੇ 4138 ਮਿਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਨੇ 23057 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਉਹਨਾਂ ਨੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਬਕਾਇਆ ਪਈ ਕਣਕ ਦੀ ਛੇਤੀ ਤੋਂ ਛੇਤੀ ਲਿਫਟਿੰਗ ਦਾ ਕੰਮ ਪੂਰਾ ਕੀਤਾ ਜਾਵੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਪੀਸੀਐਸ, ਐਸ ਡੀ ਐਮ ਅਬੋਹਰ ਸ਼੍ਰੀ ਪੰਕਜ ਬੰਸਲ, ਡੀਐਫਐਸਸੀ ਸ੍ਰੀ ਹਿਮਾਂਸ਼ੂ ਕੁੱਕੜ, ਜ਼ਿਲ੍ਹਾ ਮੰਡੀ ਅਫਸਰ ਸ੍ਰੀ ਜਸਮੀਤ ਸਿੰਘ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ

About The Author

You may have missed

error: Content is protected !!