ਅਜੌਕੇ ਸਮੇਂ ਵਿੱਚ ਤੰਦਰੁਸਤ ਰਹਿਣ ਵਾਸਤੇ ਯੋਗ ਉਤਮ ਸਾਧਨ : ਵਿਧਾਇਕ ਗੋਲਡੀ ਕੰਬੋਜ
ਜਲਾਲਾਬਾਦ , 21 ਜੂਨ | ਅੱਜ ਦੀ ਇਸ ਭੱਜ ਦੌੜ ਦੀ ਜਿੰਦਗੀ ਵਿੱਚ ਇਨਸਾਨ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਵਾਸਤੇ ਜਿਆਦਾ ਸਮਾਂ ਨਹੀਂ ਮਿਲਦਾ ਜਿਸ ਕਾਰਨ ਇਨਸਾਨ ਸਰੀਰਕ ਤੇ ਮਾਨਸਿਕ ਤੌਰ ਤੇ ਚਿੰਤਾਵਾਂ ਦਾ ਸ਼ਿਕਾਰ ਹੋ ਜਾਂਦਾ ਹੈ। ਯੋਗ ਇੱਕ ਅਜਿਹੀ ਵਿਧੀ ਹੈ ਜੋ ਕਿ ਤੰਦਰੁਸਤ ਰਹਿਣ ਦਾ ਇੱਕ ਉਤਮ ਸਾਧਨ ਹੈ, ਇਸ ਲਈ ਹਰੇਕ ਇਨਸਾਨ ਨੂੰ ਰੋਜ਼ਾਨਾਂ ਯੋਗ ਜਰੂਰ ਕਰਨਾ ਚਾਹੀਦਾ ਹੈ ਤਾਂ ਜੋ ਉਹ ਸਰੀਰਕ ਤੇ ਮਾਨਸਿਕ ਤੌਰ ਤੇ ਤੰਦਰੁਸਤ ਰਹਿ ਸਕੇ। ਇਹ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਇੱਥੇ ਕਰਵਾਏ ਯੋਗਾ ਦਿਵਸ ਸਮਾਗਮ ਦੌਰਾਨ ਗੱਲਬਾਤ ਕਰਦਿਆਂ ਕੀਤਾ।ਉਹਨਾਂ ਆਖਿਆ ਕਿ ਯੋਗ ਨੂੰ ਹਰ ਉਮਰ ਦਾ ਵਿਅਕਤੀ ਸਹਿਜੇ ਹੀ ਆਪਣੇ ਜੀਵਨ ਦਾ ਹਿੱਸਾ ਬਣਾ ਸਕਦਾ ਹੈ। ਉਹਨਾਂ ਕਿਹਾ ਕਿ ਯੋਗ ਲਈ ਰੋਜਾਨਾ ਕੁਝ ਸਮਾਂ ਕੱਢ ਕੇ ਅਸੀਂ ਭੱਜ ਦੌੜ ਅਤੇ ਤਨਾਅ ਭਰੀ ਜਿੰਦਗੀ ਵਿੱਚ ਪੂਰੀ ਤਰਾਂ ਤੰਦਰੁਸਤ ਜੀਵਨ ਬਤੀਤ ਕਰ ਸਕਦੇ ਹਾਂ।
ਇਸ ਮੌਕੇ ਐਸਡੀਐਮ ਜਲਾਲਾਬਾਦ ਸ੍ਰੀ ਬਲਕਰਨ ਸਿੰਘ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਸੀ.ਐਮ. ਦੀ ਯੋਗਸ਼ਾਲਾ ਨਾ ਹੇਠ ਇੱਕ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਯੋਗ ਦੇ ਮਾਹਰ ਟਰੇਨਰਾਂ ਵੱਲੋਂ ਯੋਗ ਦੀ ਸਿਖਲਾਈ ਦਿੱਤੀ ਜਾਂਦੀ ਹੈ।
ਉਨ੍ਹਾਂ ਨੇ ਕਿਹਾ “ਸਾਡੇ ਕੋਲ ਇੱਕ ਵੈਬਸਾਈਟ cmdiyogshala.punjab.