ਡਿਪਟੀ ਕਮਿਸ਼ਨਰ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ

ਫਾਜ਼ਿਲਕਾ , 8 ਮਈ | ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਆਈਏਐਸ ਨੇ ਅੱਜ ਸਥਾਨਕ ਸਬਜ਼ੀ ਮੰਡੀ ਦਾ ਦੌਰਾ ਕਰਕੇ ਉਥੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੰਡੀ ਵਿਭਾਗ ਦੇ ਅਧਿਕਾਰੀਆਂ ਨੂੰ ਤਾੜਦਿਆਂ ਹਦਾਇਤ ਕੀਤੀ ਕਿ ਸਬਜ਼ੀ ਮੰਡੀ ਵਿੱਚ ਸਫਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਤੁਰੰਤ ਕਾਰਵਾਈ ਕੀਤੀ ਜਾਵੇ। ਉਨਾਂ ਨੇ ਕਿਹਾ ਕਿ ਸਫਾਈ ਵਿਵਸਥਾ ਵਿੱਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਉਹਨਾਂ ਨੇ ਕਿਹਾ ਕਿ ਇੱਥੇ ਪੀਣ ਦੇ ਪਾਣੀ ਦੀ ਵੀ ਨਿਯਮਿਤ ਤੌਰ ਤੇ ਵਿਵਸਥਾ ਹੋਵੇ ਅਤੇ ਸਫਾਈ ਹਰ ਰੋਜ਼ ਨਿਯਮਿਤ ਤੌਰ ਤੇ ਹੋਵੇ। ਉਹਨਾਂ ਨੇ ਇੱਥੇ ਨਜਾਇਜ਼ ਕਬਜ਼ੇ ਹਟਾਉਣ ਦੀ ਹਦਾਇਤ ਵੀ ਕੀਤੀ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਜਿਥੇ ਸ਼ਹਿਰ ਦੇ ਹੋਰ ਬਜਾਰਾਂ ਦਾ ਵੀ ਦੌਰਾ ਕੀਤਾ ਉਥੇ ਵੀ ਸਫਾਈ ਵਿਵਸਥਾ ਨੂੰ ਲੈ ਕੇ ਕਾਰਜ ਸਾਧਕ ਅਫਸਰ ਨੂੰ ਹਦਾਇਤ ਕੀਤੀ।

ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਕੇਸ਼ ਕੁਮਾਰ ਪੋਪਲੀ ਅਤੇ ਜ਼ਿਲ੍ਹਾ ਮੰਡੀ ਅਫਸਰ ਜਸਮੀਤ ਸਿੰਘ ਵੀ ਹਾਜ਼ਰ ਸਨ।

About The Author