ਜ਼ਿਲ੍ਹਾ ਸਵੀਪ ਟੀਮ ਨੇ ਨੁੱਕੜ ਨਾਟਕ ਰਾਹੀ ਵੋਟਰਾਂ ਨੂੰ ਕੀਤਾ ਜਾਗਰੂਕ

ਪਟਿਆਲਾ , 23 ਮਾਰਚ | ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ’ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਮੁਹਿੰਮ ਵਿੱਚ ਤੇਜ਼ੀ ਲਿਆਉਂਦਿਆਂ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਸਟੇਟ ਕਾਲਜ ਪਟਿਆਲਾ ਵਿਖੇ ਚੱਲ ਰਹੇ ਮਿਸ਼ਨ ਸਮਰੱਥ ਬਲਾਕ ਪੱਧਰ ਦੇ ਸੈਮੀਨਾਰ ਅਤੇ ਟੀਚਰ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਅਧਿਆਪਕਾ ਲਈ ਵੋਟਰ ਜਾਗਰੂਕਤਾ ਸਬੰਧੀ ਨੁੱਕੜ ਨਾਟਕ ਕਰਵਾਇਆ ਗਿਆ।
ਜਿਸ ਦੌਰਾਨ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ ਸਵਿੰਦਰ ਰੇਖੀ ਵੱਲੋਂ ਅਧਿਆਪਕਾ ਨੂੰ ਮਾਪਿਆ ਨਾਲ ਕੀਤੀਆਂ ਜਾਂਦੀਆਂ ਮੀਟਿੰਗਾਂ ਵਿਚ ਮਾਪਿਆ ਨੂੰ ਆਪਣੀ ਸਮਝ ਨਾਲ ਬਿਨਾਂ ਕਿਸੇ ਦਬਾਅ ਅਤੇ ਲਾਲਚ ਦੇ ਵੋਟ ਪਾਉਣ ਲਈ ਜਾਗਰੂਕ ਕਰਨ ਦਾ ਸੁਨੇਹਾ ਦਿੱਤਾ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਵੋਟ ਪ੍ਰਤੀਸ਼ਤ ਵਧਾਉਣ ਲਈ ਅਤੇ ਵੋਟਾਂ ਵਿੱਚ ਲੋਕਾਂ ਦੀ 100 ਫ਼ੀਸਦੀ ਭਾਗੀਦਾਰੀ ਲਈ ਵੀ ਅਪੀਲ ਕੀਤੀ ਗਈ। ਇਸ ਮੌਕੇ ਸਟੇਟ ਕਾਲਜ ਦੇ ਚੋਣ ਸਾਖਰਤਾ ਕਲੱਬ ਦੇ ਮੈਂਬਰਾਂ ਨੂੰ ਅਗਾਮੀ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਦੀ ਭੂਮਿਕਾ ਬਾਰੇ ਦੱਸਿਆ ਗਿਆ।
ਸਵੀਪ ਟੀਮ ਵੱਲੋਂ 96 ਸਾਲਾ ਦੇ ਸਮਾਜ ਸੇਵੀ ਸ੍ਰੀ ਓਮ ਪ੍ਰਕਾਸ਼ ਬੀਰ ਜੀ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਵੀ ਕੀਤਾ ਗਿਆ। ਬੀਰ ਜੀ ਨੇ ਵੀਡੀਉ ਸੁਨੇਹੇ ਰਾਹੀ ਵੋਟਰਾਂ ਨੂੰ ਵੋਟਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਸਮੇਂ ਕਾਲਜ ਦੇ ਪ੍ਰਿੰਸੀਪਲ ਡਾ. ਜਸਪ੍ਰੀਤ ਕੌਰ ਢਿੱਲੋਂ, ਪਟਿਆਲਾ-115 ਦੇ ਨੋਡਲ ਅਫ਼ਸਰ ਰੁਪਿੰਦਰ ਸਿੰਘ, ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਮੋਹਿਤ ਕੌਸ਼ਲ, ਅਵਤਾਰ ਸਿੰਘ ਅਤੇ ਟ੍ਰੇਨਿੰਗ ਅਧਿਆਪਕ ਮੌਜੂਦ ਸਨ।

About The Author

You may have missed