ਖਰਚਾ ਨਿਗਰਾਨ ਨੇ ਕੀਤਾ ਫਾਜ਼ਲਕਾ ਜ਼ਿਲੇ ਦਾ ਦੌਰਾ, ਕਿਹਾ ਉਮੀਦਵਾਰਾਂ ਦੇ ਹਰ ਖਰਚ ਤੇ ਹੈ ਚੋਣ ਕਮਿਸ਼ਨ ਦੀ ਨਜ਼ਰ

ਫਾਜ਼ਿਲਕਾ , 21 ਮਈ | ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਹਲਕਾ 10 ਫਿਰੋਜਪੁਰ  ਦੇ ਲਈ ਨਾਮਜਦ ਖਰਚਾ ਨਿਗਰਾਨ ਸ਼੍ਰੀ ਨਗਿੰਦਰਯਾਦਵ ਨੇ ਅੱਜ ਫਾਜ਼ਿਲਕਾ ਜ਼ਿਲੇ ਦਾ ਦੌਰਾ ਕੀਤਾ ਅਤੇ ਇਸਉਪਰੰਤ ਉਨਾਂ ਨੇ ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰਡਾ ਸੇਨੂ ਦੁੱਗਲ ਨਾਲ ਬੈਠਕ ਕੀਤੀ ਇਸ ਮੌਕੇ ਉਨ੍ਹਾਂ ਕਿਹਾ ਕਿਹਰ ਪ੍ਰਕਾਰ ਦੇ ਚੋਣ ਖਰਚੇ ਤੇ ਚੋਣ ਕਮਿਸ਼ਨ ਦੀ ਤਿੱਖੀ ਨਜ਼ਰ ਹੈਅਤੇ ਚੋਣ ਕਮਿਸ਼ਨ ਦੀਆਂ ਟੀਮਾਂ ਵੱਲੋਂ ਸ਼ੈਡੋ ਰਜਿਸਟਰ ਵਿੱਚਉਮੀਦਵਾਰਾਂ ਦੇ ਸਾਰੇ ਖਰਚ ਨੋਟ ਕੀਤੇ ਜਾ ਰਹੇ ਹਨ ਉਨਾਂਆਖਿਆ ਕਿ ਅਖਬਾਰਾਂ ਵਿੱਚ ਛਪਣ ਵਾਲੀਆਂ ਮੁੱਲ ਦੀਆਂਖਬਰਾਂ ਤੇ ਵੀ ਚੋਣ ਕਮਿਸ਼ਨ ਦੀ ਨਜ਼ਰ ਹੈ

ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇਦੱਸਿਆ ਕਿ ਜ਼ਿਲ੍ਹੇ ਵਿੱਚ ਚੋਣ ਕਮਿਸ਼ਨ ਦੀਆਂ ਹਦਾਇਤਾਂਅਨੁਸਾਰ ਵੱਖਵੱਖ ਵੀਐਸਟੀ ਟੀਮਾਂ ਤੈਨਾਤ ਕੀਤੀਆਂ ਗਈਆਂਹਨ ਜੋ ਕਿ ਸਿਆਸੀ ਪ੍ਰੋਗਰਾਮਾਂ ਦੀ ਮੌਕੇ ਤੇ ਜਾ ਕੇ ਵੀਡੀਓਗ੍ਰਾਫੀਕਰਦੀਆਂ ਹਨ ਅਤੇ ਉੱਥੇ ਉਮੀਦਵਾਰਾਂ ਵੱਲੋਂ ਕੀਤੇ ਖਰਚ ਅਤੇਵਰਤੇ  ਸਮਾਨ ਦੀ ਵੀਡੀਓ ਬਣਾ ਕੇ ਲਿਆਉਂਦੀਆਂ ਹਨ ਜਿਸਦੀ ਵੀਡੀਓ ਵਿਯੂਇੰਗ ਟੀਮ ਵੱਲੋਂ ਵੇਖ ਕੇ ਉਕਤ ਪ੍ਰੋਗਰਾਮ ਵਿੱਚਉਮੀਦਵਾਰਾਂ ਵੱਲੋਂ ਕੀਤੇ ਖਰਚ ਦੀ ਲਿਸਟ ਤਿਆਰ ਕੀਤੀ ਜਾਂਦੀਹੈ ਤੇ ਤੈਅਸ਼ੁਦਾ ਰੇਟ ਅਨੁਸਾਰ ਰੇਟ ਬਣਾ ਕੇ ਖਰਚਾ ਨਿਗਰਾਨਟੀਮ ਵੱਲੋਂ ਉਕਤ ਅਨੁਸਾਰ ਖਰਚਾ ਉਮੀਦਵਾਰ ਦੇ ਸ਼ੈਡੋ ਰਜਿਸਟਰਵਿੱਚ ਦਰਜ ਕਰ ਦਿੱਤਾ ਜਾਂਦਾ ਹੈ ਉਹਨਾਂ ਨੇ ਕਿਹਾ ਕਿ ਮੁੱਲਦੀਆਂ ਖਬਰਾਂ ਅਤੇ ਸਿਆਸੀ ਇਸ਼ਤਿਹਾਰਾਂ ਤੇ ਵੀ ਤਿੱਖੀ ਨਜ਼ਰਰੱਖੀ ਜਾ ਰਹੀ ਹੈ ਅਤੇ ਜ਼ਿਲ੍ਾ ਫਾਜ਼ਲਕਾ ਵਿੱਚ ਹੁਣ ਤੱਕ ਦੋਸ਼ੱਕੀ ਪੇਡ ਨਿਊਜ਼ ਪਾਈਆਂ ਗਈਆਂ ਹਨ ਇਸ ਮੌਕੇ ਵਧੀਕਜ਼ਿਲਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀਰਾਕੇਸ਼ ਕੁਮਾਰ ਪੋਪਲੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ

About The Author

error: Content is protected !!