ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀ ਸੱਚੀ ਹਮਦਰਦ ਸਰਕਾਰ- ਵਿਧਾਇਕ ਜਗਦੀਪ ਕੰਬੋਜ ਗੋਲਡੀ

ਜਲਾਲਾਬਾਦ , 16 ਫਰਵਰੀ | ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀਨੇ ਆਖਿਆ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸੱਚੀ ਹਮਦਰਦਸਰਕਾਰ ਹੈ ਜੋ ਕਿ ਲੋਕ ਮਸਲਿਆਂ ਦਾ ਉਹਨਾਂ ਦੇ ਘਰਾਂ ਦੇਨਜ਼ਦੀਕ ਪਹੁੰਚ ਕੇ ਹੱਲ ਕਰ ਰਹੀ ਹੈ। ਉਹ ਅੱਜ ਇੱਥੇ ਬਲਾਕਵਿਕਾਸ ਅਤੇ ਪੰਚਾਇਤ ਅਫਸਰ ਦੇ ਦਫਤਰ ਵਿਖੇ ਲੱਗੇ ਲੋਕਸੁਵਿਧਾ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ।

ਇਸ ਮੌਕੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇਲੋਕਾਂ ਦੀਆਂ ਮੁਸਕਿਲਾਂ ਸੁਣੀਆਂ ਅਤੇ ਮੌਕੇ ਤੇ ਹੀ ਮੁਸ਼ਕਿਲਾ ਦੇਹੱਲ ਕਰਨ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀਕੀਤੇ। ਇਸ ਮੌਕੇ ਵਿਧਾਇਕ ਨੇ ਆਖਿਆ ਕਿ ਪੰਜਾਬ ਸਰਕਾਰਵੱਲੋਂ ਵੱਖਵੱਖ ਉਪਰਾਲਿਆਂ ਰਾਹੀਂ ਲੋਕਾਂ ਨੂੰ ਸੁਵਿਧਾਵਾਂ ਦਿੱਤੀਆਂਜਾ ਰਹੀਆਂ ਹਨ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ10 ਲੱਖ ਤੋਂ ਜਿਆਦਾ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਬਹਾਲ ਕਰਕੇਲੋਕਾਂ ਲਈ ਵੱਡੀ ਰਾਹਤ ਦਿੱਤੀ ਹੈ। ਨਾਲ ਹੀ ਵਿਧਾਇਕ ਨੇਆਖਿਆ ਕਿ ਸਰਕਾਰ ਵੱਲੋਂ ਹੁਣ ਘਰ ਘਰ ਰਾਸ਼ਨ ਦੀ ਯੋਜਨਾ ਵੀਸ਼ੁਰੂ ਕੀਤੀ ਗਈ ਹੈ ਜਿਸ ਨਾਲ ਲੋਕਾਂ ਨੂੰ ਰਾਸ਼ਨ ਵੀ ਘਰਾਂ ਤੱਕਪਹੁੰਚਾਇਆ ਜਾਵੇਗਾ।

 ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਇਸ ਮੌਕੇ ਲੋਕਾਂਨੂੰ ਅਪੀਲ ਕੀਤੀ ਕਿ ਉਹ ਲੋਕ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭਲੈਣ। ਜਿਕਰਯੋਗ ਹੈ ਕਿ 6 ਫਰਵਰੀ ਤੋਂ ਲੋਕ ਸੁਵਿਧਾ ਕੈਂਪਲਗਾਉਣ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਤਹਿਤ ਵੱਖਵੱਖਪਿੰਡਾਂ ਵਿੱਚ ਇਹ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਵੱਡੀਗਿਣਤੀ ਵਿੱਚ ਪਹੁੰਚ ਕੇ ਲੋਕ ਹੱਥੋਂ ਹੱਥ ਸਰਕਾਰੀ ਸੇਵਾਵਾਂ ਪ੍ਰਾਪਤਕਰ ਰਹੇ ਹਨ।

About The Author

You may have missed