ਸਵੀਪ ਟੀਮ ਨੇ ਵਿਦਿਆਰਥੀਆਂ ਨੂੰ ਵੋਟਰ ਹੈਲਪ ਲਾਈਨ ਨੰਬਰ 1950 ਤੋਂ ਕਰਵਾਇਆ ਜਾਣੂ

ਪਟਿਆਲਾ , 16 ਫਰਵਰੀ | ਜ਼ਿਲ੍ਹਾ ਚੋਣ ਅਫ਼ਸਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀਲਈ ਜ਼ਿਲ੍ਹਾ ਸਵੀਪ ਟੀਮ ਪਟਿਆਲਾ ਵੱਲੋਂ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
ਇਸ ਪ੍ਰੋਗਰਾਮ ਵਿੱਚ ਕਾਲਜ ਦੇ ਵਿਦਿਆਰਥੀਆਂ ਤੋਂ ਵੋਟਰ ਜਾਗਰੂਕਤਾ ਸਬੰਧੀ ਪੋਸਟਰ ਅਤੇ ਸਲੋਗਨ ਲਿਖਵਾਏ ਗਏ। ਸਮਾਗਮ ਸਮੇਂ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀ ਸਵਿੰਦਰ ਰੇਖੀ ਜਿਸ ਵਿੱਚ 18 ਸਾਲ ਪੂਰੇ ਕਰਨ ਵਾਲੇ ਵਿਦਿਆਰਥੀਆਂ ਨੂੰ ਵੋਟ ਦੀ ਅਗਾਊਂ ਰਜਿਸਟ੍ਰੇਸ਼ਨ ਬਾਰੇ ਅਤੇ ਆਨਲਾਈਨ, ਆਫ਼ਲਾਈਨ ਵੋਟਰ ਰਜਿਸਟਰ  ਪ੍ਰਕਿਰਿਆ ਬਾਰੇ ਪ੍ਰੇਰਤ ਕੀਤਾ ਗਿਆ ਅਤੇ ਵਿਦਿਆਰਥੀ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ 100 ਫ਼ੀਸਦੀ ਭਾਗੀਦਾਰੀ ਲਈ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾ ਲਈ ਪਟਿਆਲਾ ਵਿਖੇ ਵੋਟਰ ਹੈਲਪ ਲਾਈਨ ਨੰਬਰ 1950 ਚਾਲੂ ਕੀਤਾ ਗਿਆ ਹੈ, ਜਿਸ ’ਤੇ ਸਵੇਰੇ 7 ਵਜੇ ਤੋਂ ਰਾਤ 11 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ ਤੇ ਵੋਟਰ ਆਪਣੀ ਵੋਟ ਬਣਵਾਉਣ, ਵੋਟ ਤਬਦੀਲ ਕਰਵਾਉਣ ਸਮੇਤ ਵੋਟਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲੈ ਸਕਦੇ ਹਨ।
ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਚੋਣਾਂ ਸਬੰਧੀ ਵੋਟਰ ਪ੍ਰਣ ਵੀ ਦਵਾਇਆ।  ਇਸ ਸਮਾਗਮ ਦੌਰਾਨ ਕਾਲਜ ਦੇ ਨੋਡਲ ਅਫ਼ਸਰ ਪ੍ਰੋ. ਹਰਦੀਪ ਸਿੰਘ ਅਤੇ ਐਨ.ਸੀ.ਸੀ ਨੇਵੀ ਵਿੰਗ ਦੇ ਇੰਚਾਰਜ ਪ੍ਰੋ. ਊਸ਼ਾ ਆਪਣੇ ਕੈਡਿਟਾ ਸਮੇਤ ਮੌਜੂਦ ਰਹੇ।

About The Author