ਸਵੀਪ ਟੀਮ ਵੱਲੋਂ ਹਲਕਾ ਬੱਲੂਆਣਾ ਦੀ ਢਾਣੀ ਸੁੱਚਾ ਸਿੰਘ ਅਤੇ ਕਾਲਾ ਟਿੱਬਾ ਵਿਖੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਕੀਤਾ ਗਿਆ ਜਾਗਰੂਕ

ਫਾਜ਼ਿਲਕਾ , 6 ਮਈ 2024 | ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਹਲਕਾ ਬੱਲੂਆਣਾ (082) ਵਿਖੇ ਲੋਕ ਸਭਾ ਚੋਣਾਂ- 2024 ਵਿੱਚ 100 ਫੀਸਦੀ ਵੋਟ ਪ੍ਰਤੀਸ਼ਤਤਾ ਕਰਨ ਦੇ ਮੰਤਵ ਨਾਲ ਵਧੀਕ ਡਿਪਟੀ ਕਮਿਸਨਰ (ਵਿਕਾਸ)-ਕਮ-ਸਹਾਇਕ ਰਿਟਰਨਿੰਗ ਅਫ਼ਸਰ ਬੱਲੂਆਣਾ ਸ. ਅਮਰਿੰਦਰ ਸਿੰਘ ਮੱਲੀ, ਤਹਿਸੀਲਦਾਰ ਸ਼੍ਰੀਮਤੀ ਸੁਖਬੀਰ ਕੌਰ ਅਤੇ ਬੀਡੀਪੀਓ ਸ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਸਵੀਪ ਪ੍ਰੋਜੈਕਟ ਟੀਮ ਬੱਲੂਆਣਾ ਵੱਲੋਂ ਟੀਮ ਲੀਡਰ ਬੀਪੀਈਓ ਸ਼੍ਰੀ ਸਤੀਸ਼ ਮਿਗਲਾਨੀ, ਸ਼੍ਰੀ ਅਭੀਜੀਤ ਵਧਵਾ ਸੀਐਚਟੀ, ਸ਼੍ਰੀ ਅਸ਼ਵਨੀ ਮੱਕੜ ਟੀਮ ਮੈਂਬਰ ਅਤੇ ਸ. ਸੁਖਵਿੰਦਰ ਸਿੰਘ ਟੀਮ ਮੈਂਬਰ ਅਤੇ ਸੀਡੀਪੀਓ ਟੀਮ  ਨਾਲ ਢਾਣੀ ਸੁੱਚਾ ਸਿੰਘ ਅਤੇ ਪਿੰਡ ਕਾਲਾ ਟਿੱਬਾ ਦੇ ਸਰਕਾਰੀ ਹਾਈ  ਸਕੂਲ, ਪ੍ਰਾਇਮਰੀ ਸਕੂਲ ਵਿਖੇ ਸਕੂਲ ਸਟਾਫ਼ ਦੀ ਹਾਜ਼ਰੀ ਵਿੱਚ ਵਿਦਿਆਰਥੀਆਂ ਨੂੰ ਲੋਕਸਭਾ ਚੋਣਾਂ 2024 ਪ੍ਰਤੀ ਜਾਗਰੁਕ ਕੀਤਾ ਗਿਆ।
ਸਵੀਪ ਟੀਮ ਨੇ ਵੱਧ ਤੋਂ ਵੱਧ ਅਤੇ ਬਿਨਾਂ ਕਿਸੇ ਲਾਲਚ ਦੇ ਮੱਤਦਾਨ ਕਰਨ ਦੀ ਵੋਟਰਾਂ ਨੂੰ ਸਹੁੰ ਚੁਕਾਈ ਤੇ ਵੋਟਰ ਦੀ ਮਹੱਤਤਾ ਪ੍ਰਤੀ ਵੀ ਜਾਗਰੂਕ ਕੀਤਾ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਵੋਟ ਤੁਹਾਡਾ ਆਪਣਾ ਅਧਿਕਾਰ ਹੈ ਤੇ ਤੁਸੀਂ ਇਸ ਦੀ ਵਰਤੋਂ ਕਰਕੇ ਆਪਣੀ ਮਨਮਰਜੀ ਦੀ ਸਰਕਾਰ ਚੁਣ ਸਕਦੇ ਹੋ। ਟੀਮ ਵੱਲੋਂ ਪਿੰਡ ਦੇ ਬੱਸ ਅੱਡੇ ਅਤੇ ਹੋਰ ਜਨਤਕ ਥਾਵਾਂ ਤੇ ਵੀ ਪਿੰਡ ਵਾਸੀਆਂ ਨੂੰ ਵੋਟ ਵਾਲੇ ਦਿਨ ਵੱਧ ਤੋਂ ਵੱਧ ਵੋਟ ਕਰਨ ਲਈ ਪ੍ਰੇਰਿਆ।

About The Author

error: Content is protected !!