ਸਵੀਪ ਵੋਟਰ ਜਾਗਰੂਕਤਾ ਵੈਨ ਨੇ ਪਿੰਡ ਬੱਲੂਆਣਾ ਵਿਖੇ ਪਹੁੰਚ ਕੇ ਲੋਕਾਂ ਨੂੰ ਵੋਟ ਦੇ ਹੱਕ ਪ੍ਰਤੀ ਕੀਤਾ ਜਾਗਰੂਕ

ਫਾਜ਼ਿਲਕਾ , 17 ਜਨਵਰੀ | ਭਾਰਤ ਚੋਣ ਕਮਿਸ਼ਨ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ .ਵੀ.ਐਮਜ਼ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀਸਵੀਪ ਵੋਟਰ ਜਾਗਰੂਕਤਾ ਵੈਨ ਵੱਖਵੱਖ ਹਲਕਿਆਂ ਵਿਖੇ ਜਾ ਕੇ ਜਾਗਰੂਕਤਾਫੈਲਾਅ ਰਹੀ ਹੈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰਕਮਡਿਪਟੀ ਕਮਿਸ਼ਨਰਡਾ. ਸੇਨੂ ਦੁੱਗਲ  ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚਲਾਈ ਗਈ ਇਸ ਵੈਨ ਰਾਹੀਂ ਅੱਜਜ਼ਿਲਾ ਫਾਜ਼ਿਲਕਾ ਦੇ ਹਲਕਾ ਬੱਲੂਆਣਾ ਦੇ ਪਿੰਡ ਬੱਲੂਆਣਾ ਵਿਚ ਪਹੁੰਚ ਕੇਆਡੀਓਵੀਡੀਓ ਰਾਹੀਂ ਵੋਟ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਈਗਈ। ਉਨ੍ਹਾਂ ਦੱਸਿਆ ਕਿ ਇਹ ਵੈਨ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਦੇਵੋਟਰਾਂ ਨੂੰ ਜਾਗਰੂਕ ਕਰਕੇ ਕਵਰ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਇਹ ਜਾਗਰੂਕਤਾ ਵੈਨ ਵਿਧਾਨ ਸਭਾ ਚੋਣ ਹਲਕਿਆਂ ਵਿਚ ਜਾ ਕੇ ਵੋਟਰਾਂ ਨੂੰ ਵੋਟਰ ਹੈਲਪਲਾਈਨ1950 ਅਤੇ ਵੋਟਿੰਗ ਮਸ਼ੀਨਾਂ ਦੇ ਕੰਮਕਾਜ਼ ਬਾਰੇ ਜਾਗਰੂਕ ਕਰ ਰਹੀਹੈ ਅਤੇ ਇਸ ਦੀ ਵਰਤੋਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦੇ ਰਹੀ ਹੈ।

ਇਸ ਮੌਕੇ ਸਹਾਇਕ ਸਵੀਪ ਨੋਡਲ ਅਫਸਰਕਮਜ਼ਿਲ੍ਹਾ ਸਵੀਪਆਈਕੋਨ ਪ੍ਰਿੰਸੀਪਲ ਰਾਜਿੰਦਰ ਵਿਖੋਨਾ ਨੇ ਦੱਸਿਆਕਿ ਇਸ ਜਾਗਰੂਕਤਾ ਵੈਨ ਦਾ ਉਦੇਸ਼ ਵੋਟਰਾਂ ਖਾਸ ਕਰਕੇ ਨੌਜਵਾਨਾਂ ਨੂੰ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਹੈ। ਇਸ ਜਾਗਰੂਕਤਾ ਵੈਨ ਵਿੱਚ .ਵੀ.ਐਮਤੇ ਵੀਵੀਪੈਟ ਮਸ਼ੀਨ ਰੱਖ ਕੇ ਮਾਸਟਰ ਟ੍ਰੇਨਰ ਵੱਲੋਂ .ਵੀ.ਐਮ ਤੇ ਵੀਵੀਪੈਟ ਮਸ਼ੀਨਦੀ ਵਰਤੋਂ ਕਰਨ ਸਬੰਧੀ ਵੋਟਰਾਂ ਨੂੰ ਜਾਗਰੂਕ ਵੀ ਕੀਤਾ ਗਿਆ।

 

About The Author

error: Content is protected !!