ਖਰਚਾ ਨਿਗਰਾਨ ਟੀਮਾਂ ਦੀ ਹੋਈ ਟਰੇਨਿੰਗ
ਪਟਿਆਲਾ , 5 ਮਾਰਚ | ਆਗਾਮੀ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਚੋਣ ਖਰਚਾ ਨਿਗਰਾਨ ਟੀਮਾਂ ਦੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਟਰੇਨਿੰਗ ਕਰਵਾਈ ਗਈ। ਪੁੱਡਾ ਦੇ ਈ.ਓ. ਦੀਪਜੋਤ ਕੌਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਹਲਕਿਆਂ ਵਿੱਚ ਨਿਯੁਕਤ ਸਟੈਟਿਕ ਸਰਵੇਲੈਂਸ ਟੀਮਾਂ (ਐਸ.ਐਸ.ਟੀ) ਅਤੇ ਫਲਾਇੰਗ ਸਕੁਐਡ ਟੀਮਾਂ (ਐਫ.ਐਸ.ਟੀ) ਦੇ ਮੈਂਬਰਾਂ ਨੂੰ ਟਰੇਨਿੰਗ ਪ੍ਰਦਾਨ ਕੀਤੀ ਗਈ।
ਇਸ ਟਰੇਨਿੰਗ ਦਾ ਮਕਸਦ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਨਾਉਣ ਅਤੇ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਨਿਗਰਾਨ ਟੀਮਾਂ ਵੱਲੋਂ ਚੋਣਾਂ ਦੌਰਾਨ ਹੋਣ ਵਾਲੇ ਖਰਚੇ ਦੀ ਮੁਸਤੈਦ ਨਿਗਰਾਨੀ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦੇਣਾ ਸੀ।
ਟਰੇਨਿੰਗ ਦੌਰਾਨ ਪੁੱਡਾ ਦੇ ਈ.ਓ. ਦੀਪਜੋਤ ਕੌਰ ਨੇ ਹਾਜ਼ਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਗਾਮੀ ਲੋਕ ਸਭਾ ਚੋਣਾਂ ਮੌਕੇ ਸਮੁੱਚੀ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰੇਕ ਪਹਿਲੂ ‘ਤੇ ਬਾਰੀਕੀ ਨਾਲ ਟਰੇਨਿੰਗ ਹਾਸਲ ਕਰਨ ਦੀ ਹਦਾਇਤ ਕੀਤੀ। ਟ੍ਰੇਨਿੰਗ ਉਪਰੰਤ ਟੀਮ ਮੈਂਬਰਾਂ ਦੀਆਂ ਸ਼ੰਕਾਵਾਂ ਨੂੰ ਦੂਰ ਕਰਨ ਲਈ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਮੌਕੇ ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ ਵੀ ਮੌਜੂਦ ਸਨ।