Twitter ਵੱਲੋਂ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦਾ ਅਕਾਊਂਟ ਲੋਕ
ਟਵਿੱਟਰ ਅਤੇ ਭਾਰਤ ਸਰਕਾਰ ਦਰਮਿਆਨ ਨਿਰੰਤਰ ਤਕਰਾਰ ਚੱਲ ਰਹੀ ਹੈ। ਨਵੇਂ ਆਈ ਟੀ ਨਿਯਮਾਂ ਨੂੰ ਲੈ ਕੇ ਸਰਕਾਰ ਅਤੇ ਟਵਿੱਟਰ ਵਿੱਚ ਕਾਫੀ ਮੱਤਭੇਦ ਹਨ। ਟਵਿੱਟਰ ਨੇ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਦੇ ਟਵਿੱਟਰ ਅਕਾਊਂਟ ਨੂੰ ਬਲਾਕ ਕਰ ਦਿੱਤਾ ਹੈ।
ਆਈਟੀ ਮੰਤਰੀ ਦਾ ਟਵਿੱਟਰ ਅਕਾਊਂਟ ਲੱਗਭਗ ਇੱਕ ਘੰਟੇ ਤੱਕ ਬਲਾਕ ਰਿਹਾ ਸੀ। ਟਵਿੱਟਰ ਨੇ ਇਸ ਦੇ ਪਿੱਛੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਨੇ ਟਵਿੱਟਰ ਦੀ ਨੀਤੀ ਦੀ ਉਲੰਘਣਾ ਕੀਤੀ ਹੈ। ਤਕਰੀਬਨ ਇੱਕ ਘੰਟੇ ਬਾਅਦ, ਉਨ੍ਹਾਂ ਦਾ ਖਾਤਾ ਕੰਪਨੀ ਦੁਆਰਾ ਅਨਲੌਕ ਕਰ ਦਿੱਤਾ ਗਿਆ। ਹਾਲਾਂਕਿ ਟਵਿੱਟਰ ਨੇ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਟਵਿੱਟਰ ਦਾ ਸਕਰੀਨ ਸ਼ਾਟ ਰਵੀ ਸ਼ੰਕਰ ਪ੍ਰਸਾਦ ਨੇ ਪਹਿਲਾਂ ਕੂ ਐਪ ‘ਤੇ ਸਾਂਝਾ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਟਵਿੱਟਰ ‘ਤੇ ਸਕ੍ਰੀਨਸ਼ਾਟ ਸ਼ੇਅਰ ਕੀਤੇ। ਉਨ੍ਹਾਂ ਨੇ ਕਿਹਾ ਹੈ ਕਿ ਟਵਿੱਟਰ ਨੇ ਉਨ੍ਹਾਂ ਦੇ ਅਕਾਊਂਟ ਨੂੰ ਇੱਕ ਘੰਟੇ ਲਈ ਬੰਦ ਰੱਖਿਆ ਹੈ। ਰਵੀ ਸ਼ੰਕਰ ਪ੍ਰਸਾਦ ਨੇ ਆਪਣੇ ਟਵੀਟ ਵਿੱਚ ਕਿਹਾ ਹੈ ਕਿ ਟਵਿੱਟਰ ਦੁਆਰਾ ਕੀਤਾ ਇਹ ਐਕਟ ਕਾਨੂੰਨ ਦੀ ਉਲੰਘਣਾ ਹੈ।