ਸੜ੍ਹਕ ਸੁਰੱਖਿਆ ਮਹੀਨਾ ਤਹਿਤ ਬਾਬਾ ਭਾਈ ਗੁਰਦਾਸ ਟਰੱਕ ਯੂਨੀਅਨ ਵਿਖੇ ਅੱਖਾਂ ਦੀ ਸਕਰੀਨਿੰਗ ਟੈਸਟ ਲਈ ਲਗਾਇਆ ਕੈਂਪ

ਮਾਨਸਾ , 24 ਜਨਵਰੀ | ਪੰਜਾਬ ਸਰਕਾਰ ਵੱਲੋਂ 15 ਜਨਵਰੀ ਤੋਂ 14 ਫਰਵਰੀ 2024 ਤੱਕ ਸੜਕ ਸੁਰੱਖਿਆ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਸਿਵਲ ਸਰਜਨ ਡਾ.ਰਣਜੀਤ ਸਿੰਘ ਰਾਏ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਬਾਬਾ ਭਾਈ ਗੁਰਦਾਸ ਟਰੱਕ ਯੂਨੀਅਨ ਮਾਨਸਾ ਵਿਖੇ ਜ਼ਿਲਾ ਪੁਲਿਸ ਮਾਨਸਾ ਦੇ ਸਹਿਯੋਗ ਨਾਲ ਅੱਖਾਂ ਦਾ ਸਕਰੀਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ ਧਾਲੀਵਾਲ ਨੇ ਕਿਹਾ ਕਿ ਧੂੰੰਦ ਦੇ  ਮੌਸਮ ਨੂੰ ਦੇਖਦਿਆਂ ਟਰੱਕ ਚਾਲਕ ਦੀ ਦਿ੍ਰਸ਼ਟੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜੇਕਰ ਚਾਲਕ ਨੂੰ ਸਾਫ ਦਿਖਾਈ ਦੇ ਰਿਹਾ ਹੈ, ਤਾਂ ਹਾਦਸਿਆਂ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਟਰੱਕ ਚਾਲਕਾਂ ਨੂੰ ਸਮੇਂ ਸਮੇਂ ਸਿਰ ਮਾਹਿਰ ਡਾਕਟਰ ਕੋਲ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ।
ਟਰੱਕ ਚਾਲਕਾਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਕੈਂਪ ਦੌਰਾਨ ਏ.ਐਸ.ਆਈ. ਸੁਰੇਸ਼ ਕੁਮਾਰ ਵੱਲੋਂ ਮਾਨਸਾ ਦੇ ਟਰੱਕ ਚਾਲਕਾਂ ਨੂੰ ਟ੍ਰੈਫਿ੍ਰਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਵਾਜਾਈ ਦੇ ਨਿਯਮਾਂ ਸਬੰਧੀ ਹਰ ਵਿਅਕਤੀ ਨੂੰ ਜਾਣਕਾਰੀ ਹੋਣੀ ਲਾਜਮੀ ਹੈ। ਸਾਨੂੰ ਸਾਰਿਆਂ ਨੂੰ ਆਵਾਜਾਈ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਵਾਹਨ ਚਲਾਉਣੇ ਚਾਹੀਦੇ ਹਨ, ਤਾਂ ਜੋ ਕਿਸੇ ਵੀ ਅਣਗਹਿਲੀ ਨਾਲ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਉਨ੍ਹਾਂ ਕਿਹਾ ਕਿ ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।
ਇਸ ਦੌਰਾਨ ਉਨ੍ਹਾਂ ਆਟੋ ਚਾਲਕਾਂ ਨੂੰ ਦੱਸਿਆ ਕਿ ਸਾਨੂੰ ਹਮੇਸ਼ਾਂ ਆਪਣੀ ਲਾਈਨ ਵਿੱਚ ਹੀ ਗੱਡੀ ਚਲਾਉਣੀ ਚਾਹੀਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਜਲਦਬਾਜ਼ੀ ਨਾਲ ਵਾਹਨ ਨਹੀਂ ਚਲਾਉਣਾ ਚਾਹੀਦਾ ਕਿਉਂਕ ਜਲਦਬਾਜ਼ੀ ਨਾਲ ਦੁਰਘਟਨਾਵਾਂ ਹੋਣ ਦਾ ਖ਼ਤਰਾ ਹਮੇਸ਼ਾਂ ਬਣਿਆ ਰਹਿੰਦਾ ਹੈ।
ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ, ਮੈਂਬਰ, ਮੁਨਸ਼ੀ ਬੰਟੀ ਕੁਮਾਰ ਅਤੇ ਐਪਥਾਲਮਿਕ ਅਫ਼ਸਰ ਇੰਦਰਾਜ ਕੁਮਾਰ ਵੱਲੋਂ ਟਰੱਕ ਚਾਲਕਾਂ ਦੀ ਅੱਖਾਂ ਦੀ ਸਕਰੀਨਿੰਗ ਕੀਤੀ ਗਈ।

About The Author

error: Content is protected !!