ਸੜਕ ਸੁਰੱਖਿਆ ਜਾਗਰੂਕਤਾ ਅਭਿਆਨ ਤਹਿਤ ਟਰੱਕ ਯੂਨੀਅਨ ਬੁਢਲਾਡਾ ਵਿਖੇ ਅੱਖਾਂ ਦਾ ਸਕਰੀਨਿੰਗ ਕੈਂਪ ਲਗਾਇਆ

ਮਾਨਸਾ , 31 ਜਨਵਰੀ | ਸੜਕ ਸੁਰੱਖਿਆ ਜਾਗਰੂਕਤਾ ਅਭਿਆਨ ਤਹਿਤ ਟਰੱਕ ਯੂਨੀਅਨ ਬੁਢਲਾਡਾ ਵਿਖੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਸਾਂਝੇ ਉਦਮ ਨਾਲ ਅੱਖਾ ਦਾ ਸਕਰੀਨਿੰਗ ਕੈੰਪ ਲਗਾਇਆ ਅਤੇ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ।
ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਧੁੰਦ ਦੇ ਮੌਸਮ ਵਿਚ ਟਰੱਕ ਚਾਲਕ ਦੀ ਦ੍ਰਿਸ਼ਟੀ ਅਤੇ ਸਿਹਤ ਵਿਸ਼ੇਸ਼ ਮਹੱਤਵਪੂਰਨ ਹੈ ਤਾਂ ਜੋ ਡਰਾਈਵਿੰਗ ਕਰਦੇ ਸਮੇਂ ਕਿਸੇ ਵੀ ਤਰ੍ਹਾਂ ਦੇ ਹਾਦਸੇ ਤੋਂ ਬਚਿਆ ਜਾ ਸਕੇ। ਇਸ ਲਈ ਟਰੱਕ ਚਾਲਕਾਂ ਨੂੰ ਸਮੇਂ ਸਮੇਂ ਸਿਰ ਮਾਹਿਰ ਡਾਕਟਰ ਕੋਲ ਅੱਖਾਂ ਅਤੇ ਸਰੀਰਕ ਜਾਂਚ ਕਰਵਾੳਦੇ ਰਹਿਣਾ ਚਾਹੀਦਾ ਹੈ।
ਟਰੱਕ ਚਾਲਕਾਂ  ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਂਦਿਆਂ ਏ.ਐਸ.ਆਈ. ਸੁਰੇਸ਼ ਕੁਮਾਰ ਨੇ ਕਿਹਾ ਕਿ ਆਵਾਜਾਈ ਦੇ ਨਿਯਮਾਂ ਸਬੰਧੀ ਹਰ ਵਿਅਕਤੀ ਨੂੰ ਜਾਣਕਾਰੀ ਹੋਣੀ ਲਾਜ਼ਮੀ ਹੈ। ਸਾਨੂੰ ਸਾਰਿਆਂ ਨੂੰ ਆਵਾਜਾਈ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਵਾਹਨ ਚਲਾਉਣੇ ਚਾਹੀਦੇ ਹਨ, ਤਾਂ ਜੋ ਕਿਸੇ ਵੀ ਅਣਗਹਿਲੀ ਨਾਲ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।
ਇਸ ਦੌਰਾਨ ਉਨ੍ਹਾਂ ਆਟੋ ਚਾਲਕਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਮੇਸ਼ਾ ਨਿਰਧਾਰਿਤ ਲਾਈਨ ਵਿੱਚ ਹੀ ਗੱਡੀ ਚਲਾਉਣੀ ਚਾਹੀਦੀ ਹੈ। ਆਪਣਾ ਵਾਹਨ ਕਦੇ ਵੀ ਗਲਤ ਥਾਂ ’ਤੇ ਜਾਂ ਨੋ ਪਾਰਕਿੰਗ ਜ਼ੋਨ ’ਚ ਨਹੀਂ ਖੜ੍ਹਾ ਕਰਨਾ ਚਾਹੀਦਾ, ਜਿਸ ਨਾਲ ਸ਼ਹਿਰ ਅੰਦਰ ਗੱਡੀਆਂ ਦਾ ਜਾਮ ਲੱਗਣ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਦੇ ਵੀ ਵਾਹਨ ਚਲਾਉਂਦੇ ਹੋਏ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ ਕਿਉਂਕਿ ਜਲਦਬਾਜ਼ੀ ਹੀ ਦੁਰਘਟਨਾਵਾਂ ਨੂੰ ਸੱਦਾ ਦਿੰਦੀ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਆਪਣੀ ਅਤੇ ਦੂਜਿਆਂ ਦੀ ਜਾਨ ਦੀ ਹਿਫ਼ਾਜ਼ਤ ਲਈ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਦਰਸ਼ਨ ਸਿੰਘ ਧਾਲੀਵਾਲ ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਇਸ ਦੌਰਾਨ ਪ੍ਰਧਾਨ ਟਰੱਕ ਯੂਨੀਅਨ, ਮੈਬਰਾਨ ਅਤੇ ਮੁਨਸ਼ੀ ਸੁਬੇਗ ਸਿੰਘ ਨੇ ਇਸ ਜਾਗਰੂਕਤਾ ਕੈਂਪ ’ਚ ਵਿਸ਼ੇਸ਼ ਸਹਿਯੋਗ ਦਿੱਤਾ ਅਤੇ ਇੰਦਰਾਜ ਕੁਮਾਰ ਐਪਥਾਲਮਿਕ ਅਫ਼ਸਰ ਨੇ ਟਰੱੱਕ ਚਾਲਕਾਂ ਦੀ ਅੱਖਾਂ ਦੀ ਸਕਰੀਨਿੰਗ ਕੀਤੀ।

About The Author

You may have missed