ਸਵੀਪ ਟੀਮ ਫਾਜ਼ਿਲਕਾ ਦੁਆਰਾ ਫਾਜ਼ਿਲਕਾ ਸਹਿਰ ਦੀ ਟੈਕਸੀ ਯੂਨੀਅਨ ਅਤੇ ਟਰੱਕ ਯੂਨੀਅਨ ਵਿੱਚ ਚਲਾਇਆ ਗਿਆ ਵੋਟਰ ਜਾਗਰੂਕਤਾ ਅਭਿਆਨ
ਫਾਜ਼ਿਲਕਾ 30 ਅਪ੍ਰੈਲ 2024…..
ਲੋਕ ਸਭਾ ਚੋਣਾਂ 2024 ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਚੋਣ ਅਫਸਰਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਕੇਸ਼ਕੁਮਾਰ ਪੋਪਲੀ ਤੇ ਡੀ ਈ ਓ ਸ਼੍ਰੀ ਸ਼ਿਵ ਕੁਮਾਰ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਫਾਜ਼ਿਲਕਾ -80 ਦੇ ਚੋਣ ਅਧਿਕਾਰੀ ਕਮ–ਉਪ ਮੰਡਲ ਮਜਿਸਟ੍ਰੇਟ ਸ਼੍ਰੀ ਵਿਪਨਭੰਡਾਰੀ ਦੀ ਯੋਗ ਅਗਵਾਈ ਅਤੇ ਸ਼੍ਰੀ ਰਾਜਿੰਦਰ ਕੁਮਾਰ ਵਿਖੌਣਾ ਸਹਾਇਕ ਨੋਡਲਅਫ਼ਸਰ ਸਵੀਪ ਦੀ ਦੇਖਰੇਖ ਹੇਠ ਟੀਮ ਇੰਚਾਰਜ ਸ਼੍ਰੀ ਸਤਿੰਦਰ ਬੱਤਰਾ ਹੈੱਡਮਾਸਟਰਦੀ ਅਗਵਾਈ ਹੇਠ ਸ਼੍ਰੀ ਗੁਰਦੇਵ ਸਿੰਘ , ਸ਼੍ਰੀ ਸੁਰਿੰਦਰ ਸਿੰਘ ਅਤੇ ਸ਼੍ਰੀ ਕਰਨਕੁਮਾਰ ਦੇ ਸਹਿਯੋਗ ਨਾਲ ਸ਼ਹਿਰ ਫਾਜ਼ਿਲਕਾ ਦੀ ਟੈਕਸੀ ਯੂਨੀਅਨ ਅਤੇ ਟਰੱਕਯੂਨੀਅਨ ਵਿੱਚ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ |
ਇਸ ਮੌਕੇ ਟੀਮ ਦੁਆਰਾ ਆਮ ਜਨਤਾ ਨੂੰ ਲੋਕ ਸਭਾ ਚੋਣਾਂ 2024 ਲਈ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਵੋਟ ਦੇ ਅਧਿਕਾਰ ਦਾਇਸਤੇਮਾਲ ਕਰਨ ਲਈ ਪ੍ਰੇਰਿਆ ਗਿਆ ਅਤੇ ਪਰਿਵਾਰਿਕ ਮੈਂਬਰਾਂ ਦੀ ਵੋਟਰਭਾਗੀਦਾਰੀ ਲਈ ਪ੍ਰੇਰਿਤ ਕੀਤਾ ਗਿਆ|ਵੋਟ ਦੀ ਮਹੱਤਤਾ ਬਾਰੇ ਅਤੇ ਵੱਧ ਤੋਂ ਵੱਧਭਾਗੀਦਾਰੀ ਲਈ ਅਪੀਲ ਕੀਤੀ ਗਈ |