ਕਲਿਆਣਕਾਰੀ ਸਕੀਮਾਂ ਦੇਸ਼ ਵਾਸੀਆਂ ਨੂੰ ਖੁਸ਼ਹਾਲ ਬਣਾ ਰਹੀਆਂ ਹਨ – ਡਾ. ਅਸ਼ੋਕ ਵਾਜਪਾਈ
ਹਾਜੀਪੁਰ/ਤਲਵਾੜਾ , 16 ਦਸੰਬਰ । ਰਾਜ ਸਭਾ ਮੈਂਬਰ ਡਾ. ਅਸ਼ੋਕ ਵਾਜਪਾਈ ਨੇ ਸਾਰਿਆਂ ਨੂੰ ਭਾਰਤ ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਦਾ ਲਾਭ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਉਦੋਂ ਹੀ ਖੁਸ਼ਹਾਲ ਹੋਵੇਗਾ ਜਦੋਂ ਦੇਸ਼ ਦੇ ਹਰ ਨਾਗਰਿਕ ਦਾ ਰਹਿਣ-ਸਹਿਣ ਬਿਹਤਰ ਹੋਵੇਗਾ। ਅਜਿਹਾ ਇਹਨਾਂ ਸਕੀਮਾਂ ਦਾ ਲਾਭ ਪ੍ਰਾਪਤ ਕਰਕੇ ਹੀ ਸੰਭਵ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਲੋਕ ਵੱਖ-ਵੱਖ ਕਲਿਆਣਕਾਰੀ ਸਕੀਮਾਂ ਦਾ ਲਾਭ ਲੈ ਰਹੇ ਹਨ।
ਉਹ ਹੁਸ਼ਿਆਰਪੁਰ ਜ਼ਿਲੇ ਦੇ ਹਾਜੀਪੁਰ ਬਲਾਕ ਦੇ ਪਿੰਡ ਪਟਿਆਲ ਵਿਖੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਈਵ ਸੰਬੋਧਨ ਨੂੰ ਸੁਣਨ ਲਈ ਇਥੇ ਪਹੁੰਚੇ ਹੋਏ ਸਨ। ਸੰਸਦ ਮੈਂਬਰ ਵਾਜਪਾਈ ਨੇ ਪਿੰਡ ਵਾਸੀਆਂ ਨਾਲ ਪ੍ਰਧਾਨ ਮੰਤਰੀ ਦਾ ਸੰਬੋਧਨ ਸੁਣਿਆ।
ਵਿਕਸਿਤ ਭਾਰਤ ਸੰਕਲਪ ਯਾਤਰਾ ਦੌਰਾਨ ਐਲਈਡੀ ਸਕਰੀਨਾਂ ਨਾਲ ਲੈਸ ਵੈਨਾਂ ਉਪਲਬਧ ਹਨ, ਜਿਨ੍ਹਾਂ ਵਿੱਚ ਪ੍ਰਧਾਨ ਮੰਤਰੀ ਦੇ ਪਹਿਲਾਂ ਤੋਂ ਰਿਕਾਰਡ ਕੀਤੇ ਭਾਸ਼ਣਾ ਸਮੇਤ ਦੇਸ਼ ਦੀ ਤਰੱਕੀ ਅਤੇ ਲੋਕ ਭਲਾਈ ਸਕੀਮਾਂ ‘ਤੇ ਆਧਾਰਿਤ ਲਘੂ ਫਿਲਮਾਂ ਦਿਖਾਈਆਂ ਜਾ ਰਹੀਆਂ ਹਨ। ਵੈਨਾਂ ਰਾਹੀਂ ਵੱਖ-ਵੱਖ ਸਕੀਮਾਂ ‘ਤੇ ਆਧਾਰਿਤ ਸੂਚਨਾ ਸਮੱਗਰੀ ਵੀ ਵੰਡੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ, ਉੱਜਵਲਾ ਯੋਜਨਾ, ਆਯੁਸ਼ਮਾਨ ਯੋਜਨਾ ਆਦਿ ਬਾਰੇ ਵਿਸਥਾਰ ਨਾਲ ਦੱਸਦੇ ਹੋਏ ਵਾਜਪਾਈ ਨੇ ਕਿਹਾ ਕਿ ਇਹ ਸਾਰੀਆਂ ਰਾਸ਼ਟਰ ਪੱਧਰ ਦੀਆਂ ਯੋਜਨਾਵਾਂ ਭਾਰਤ ਦੇ 140 ਕਰੋੜ ਨਾਗਰਿਕਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਲਿਆਉਣ ਦੀ ਸਮਰੱਥਾ ਰੱਖਦੀਆਂ ਹਨ।
ਉਨ੍ਹਾਂ ਕਿਹਾ ਕਿ ਅਜਿਹੀਆਂ ਲਾਹੇਵੰਦ ਨੀਤੀਆਂ ਨਾਲ ਦੇਸ਼ 2047 ਤੱਕ ਵਿਸ਼ਵ ਗੁਰੂ ਬਣਨ ਦੀ ਸਮਰੱਥਾ ਰੱਖਦਾ ਹੈ ।
ਸੰਸਦ ਮੈਂਬਰ ਨੇ ਵਿਸ਼ੇਸ਼ ਤੌਰ ‘ਤੇ ਔਰਤਾਂ ਨੂੰ ਆਪਣੇ ਛੋਟੇ ਉਦਯੋਗ ਸ਼ੁਰੂ ਕਰਨ ਲਈ ਵੱਖ-ਵੱਖ ਵਿੱਤੀ ਯੋਜਨਾਵਾਂ ਦਾ ਲਾਭ ਉਠਾ ਕੇ ਸਸ਼ਕਤ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਡਰੋਨ ਦੀਦੀ ਇੱਕ ਅਜਿਹੀ ਹੀ ਸਕੀਮ ਹੈ ਜਿਸ ਰਾਹੀਂ ਔਰਤਾਂ ਸਵੈ-ਸਹਾਇਤਾ ਗਰੁੱਪ ਸ਼ੁਰੂ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਪੈਸਾ ਕਮਾ ਸਕਦੀਆਂ ਹਨ।
ਉਨ੍ਹਾਂ ਕਿਹਾ ਕਿ ਸੰਸਦ ਨੇ ਔਰਤਾਂ ਨੂੰ 33 ਫੀਸਦੀ ਰਾਖਵਾਂਕਰਨ ਦਿੰਦੇ ਹੋਏ ਲਿੰਗ ਆਧਾਰਤ ਸਮਾਨਤਾ ਨੂੰ ਬੜ੍ਹਾਵਾ ਦੇਣ ਅਤੇ ਔਰਤਾਂ ਦੇ ਸਸ਼ਕਤੀਕਰਨ ਪ੍ਰਦਾਨ ਕਰਨ ਵਾਲਾ ਬਿੱਲ ਪਾਸ ਕੀਤਾ ਹੈ।
ਵਾਜਪਾਈ ਨੇ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ ਇੱਕ ਅਜਿਹੀ ਪਹਿਲਕਦਮੀ ਹੈ ਜਿੱਥੇ ਯੋਗ ਲਾਭਪਾਤਰੀਆਂ ਨੂੰ ਲਾਭ ਪ੍ਰਦਾਨ ਕਰਨ ਲਈ ਕਈ ਵਿਭਾਗ ਇੱਕ ਥਾਂ ‘ਤੇ ਇਕੱਠੇ ਹੁੰਦੇ ਹਨ ਅਤੇ ਮੁਫਤ ਮੈਡੀਕਲ ਜਾਂਚ ਕੈਂਪ ਵੀ ਲਗਾਇਆ ਜਾਂਦਾ ਹੈ।
ਉਨ੍ਹਾਂ ਨੇ ਗਰੀਬ ਕਲਿਆਣ ਅੰਨ ਯੋਜਨਾ ਦੇ ਲਾਭਪਾਤਰੀਆਂ ਨੂੰ ਅਨਾਜ ਅਤੇ ਉਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਗੈਸ ਕਨੈਕਸ਼ਨ ਵੀ ਵੰਡੇ।
ਇਸ ਤੋਂ ਪਹਿਲਾਂ ਸੰਸਦ ਮੈਂਬਰ ਵਿਕਸਿਤ ਭਾਰਤ ਸੰਕਲਪ ਯਾਤਰਾ ਵਿੱਚ ਹਿੱਸਾ ਲੈਣ ਲਈ ਜ਼ਿਲ੍ਹੇ ਦੇ ਤਲਵਾੜਾ ਬਲਾਕ ਦੇ ਪਿੰਡ ਬਮਬੋਟ ਪੱਟੀ ਗਏ, ਜਿੱਥੇ ਉਨ੍ਹਾਂ ਨੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵੱਖ ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ ਅਤੇ ਵੱਡੀਆਂ ਸਕੀਮਾਂ ਤੋਂ ਉਨ੍ਹਾਂ ਨੂੰ ਕੀ ਲਾਭ ਮਿਲ ਰਿਹਾ ਹੈ?, ਉਸ ਬਾਰੇ ਜਾਣਕਾਰੀ ਹਾਸਿਲ ਕੀਤੀ।
ਉਨ੍ਹਾਂ ਨੇ ਡਰੋਨ ਰਾਹੀਂ ਖੇਤਾਂ ਵਿੱਚ ਕੀਟ ਨਾਸ਼ਕਾਂ / ਨੈਨੋ ਯੂਰੀਆ ਦੇ ਛਿੜਕਾਅ ਨੂੰ ਦੇਖਿਆ ਅਤੇ ਔਰਤਾਂ ਨੂੰ ਸਵੈ-ਸਹਾਇਤਾ ਗਰੁੱਪਾਂ ਨਾਲ ਜੁੜ ਕੇ ਡਰੋਨ ਦੀਦੀ ਸਕੀਮ ਦਾ ਲਾਭ ਲੈਣ ਦਾ ਸੱਦਾ ਦਿੱਤਾ। ਇਹ ਇੱਕ ਸਕੀਮ ਹੈ ਜਿਸ ਰਾਹੀਂ ਸਵੈ-ਸਹਾਇਤਾ ਸਮੂਹਾਂ ਦੀਆਂ ਔਰਤਾਂ ਨੈਨੋ ਖਾਦ ਦੇ ਛਿੜਕਾਅ ਲਈ ਕਿਸਾਨਾਂ ਨੂੰ ਡਰੋਨ ਕਿਰਾਏ ‘ਦੇ ਦੇ ਕੇ ਕਮਾਈ ਕਰ ਸਕਦੀਆਂ ਹਨ। ਇਸਦੇ ਲਈ ਯੋਗ ਔਰਤਾਂ ਨੂੰ ਡਰੋਨ ਉਡਾਉਣ ਦੀ ਸਿਖਲਾਈ ਵੀ ਦਿੱਤੀ ਜਾਵੇਗੀ।