ਸਮੇਂ ਸਿਰ ਮੁਕੰਮਲ ਕੀਤੇ ਜਾਣ ਜਲ ਜੀਵਨ ਮਿਸ਼ਨ ਤਹਿਤ ਕੀਤੇ ਜਾਣ ਵਾਲੇ ਕਾਰਜ : ਕੋਮਲ ਮਿੱਤਲ
ਹੁਸ਼ਿਆਰਪੁਰ , 5 ਮਾਰਚ | ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜਲ ਜੀਵਨ ਮਿਸ਼ਨ ਤਹਿਤ ਜ਼ਿਲ੍ਹਾ ਜਲ ਸਪਲਾਈ ਤੇ ਸੈਨੀਟੇਸ਼ਨ ਮਿਸ਼ਨ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿਚ ਡਿਪਟੀ ਕਮਿਸ਼ਨਰ ਵੱਲੋਂ ਜਲ ਜੀਵਨ ਮਿਸ਼ਨ ਤਹਿਤ ਕਾਰਜਾਂ ਦੀ ਸਮੀਖਿਆ ਕੀਤੀ ਗਈ ਅਤੇ ਕੀਤੇ ਜਾਣ ਵਾਲੇ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰੇ ਕਾਰਜਾਂ ਨੂੰ ਤੈਅ ਸਮੇਂ ਅੰਤਰ ਮੁਕੰੰਮਲ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਆਉਣ ਵਾਲੀਆਂ ਗਰਮੀਆਂ ਦੇ ਮੌਸਮ ਵਿਚ ਲੋਕਾਂ ਨੂੰ ਸਾਫ-ਸੁਥਰਾ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਕੀਤੇ ਜਾ ਰਹੇ ਹੋਰ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਨਿਰਦੇਸ਼ ਦਿੱਤੇ ਕਿ ਲੋਕਾਂ ਤੱਕ ਬਿਹਤਰ ਸੁਵਿਧਾਵਾਂ ਪਹੁੰਚਾਉਣ ਵਿਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਛੱਡੀ ਜਾਵੇ। ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਬੀਰ ਕੌਰ, ਐਕਸੀਅਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਤਲਵਾੜਾ ਅਨੁਜ ਸ਼ਰਮਾ, ਐਕਸੀਅਨ ਵਾਟਰ ਸਪਲਾਈ ਐਂਡ ਸੈਨੀਟੇਸ਼ਨ ਹੁਸ਼ਿਆਰਪੁਰ ਸਿਮਰਨਜੀਤ ਸਿੰਘ ਖਾਂਬਾ, ਐਕਸੀਅਨ ਗੁਰਪ੍ਰੀਤ ਸਿੰਘ, ਡਿਪਟੀ ਡੀ.ਈ.ਓ (ਅ) ਸੁਖਵਿੰਦਰ ਸਿੰਘ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਐਸ.ਡੀ.ਓ ਨਵਨੀਤ ਕੁਮਾਰ ਜਿੰਦਲ, ਡਾ. ਜਗਦੀਪ ਸਿੰਘ, ਵਿਕਾਸ ਸ਼ਰਮਾ, ਪਰਮਜੀਤ ਸਿੰਘ ਵੀ ਮੌਜੂਦ ਸਨ।