ਨੌਜਵਾਨ ਆਪਣੇ ਵੋਟ ਦੇ ਅਧਿਕਾਰ ਦੀ ਜ਼ਰੂਰ ਕਰਨ ਵਰਤੋਂ : ਏ.ਡੀ.ਸੀ ਰਾਹੁਲ ਚਾਬਾ
![](https://timespunjab.com/wp-content/uploads/2024/04/IMG_0883-1024x393.jpeg)
ਹੁਸ਼ਿਆਰਪੁਰ , 4 ਅਪ੍ਰੈਲ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਵਿਚ ਪੂਰੇ ਜ਼ਿਲ੍ਹੇ ਵਿਚ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਹਰ ਵਿਧਾਨ ਸਭਾ ਹਲਕੇ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਹਾਇਕ ਰਿਟਰਨਿੰਗ ਅਫ਼ਸਰਾਂ ਵਲੋਂ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਵਿਚ ਅੱਜ ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਹੁਸ਼ਿਆਰਪੁਰ ਵਿਖੇ ਆਯੋਜਿਤ ਸਾਲਾਨਾ ਸਪੋਰਟਸ ਮੀਟ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਸਹਾਇਕ ਕਮਿਸ਼ਨਰ ਦਿਵਿਆ ਪੀ, ਐਸ.ਪੀ ਮੇਜਰ ਸਿੰਘ, ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ ਦੀ ਅਗਵਾਈ ਵਿਚ ਸਵੀਪ ਗਤੀਵਿਧੀਆਂ ਤਹਿਤ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਇਸ ਮੌਕੇ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਦੇ ਹੋਏ ਵੋਟ ਦੇ ਇਸ ਮਹਾ ਪਰਵ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੌਜਵਾਨਾਂ ਨੂੰ ਆਪਣੀ ਵੋਟ ਪ੍ਰਤੀ ਜਾਗਰੂਕ ਕਰਦੇ ਹੋਏ ਲੋਕਤੰਤਰ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਕ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿਚ ਯੁਵਾ ਵਰਗ ਦੀ ਇਕ ਮਹੱਤਵਪੂਰਨ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਸਵੀਪ ਦੀਆਂ ਇਨ੍ਹਾਂ ਗਤੀਵਿਧੀਆਂ ਰਾਹੀਂ ਹਰ ਵਰਗ ਤੱਕ ਪਹੁੰਚ ਕੀਤੀ ਜਾ ਰਹੀ ਹੈ, ਤਾਂ ਜੋ ਲੋਕ ਸਭਾ ਚੋਣਾਂ-2024 ਦੌਰਾਨ ਜ਼ਿਲ੍ਹੇ ਵਿਚ ਵੋਟ ਪ੍ਰਤੀਸ਼ਤ ਨੂੰ ਵਧਾਇਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪ੍ਰੀਤ ਕੋਹਲੀ ਨੇ ਰਿਆਤ-ਬਾਹਰਾ ਗਰੁੱਪ ਆਫ਼ ਇੰਸਟੀਚਿਊਟਸ ਦੇ ਵਿਦਿਆਰਥੀਆਂ ਅਤੇ ਆਮ ਜਨਤਾ ਨੂੰ ਵੋਟ ਪਾਉਣ ਦੀ ਸਹੁੰ ਚੁਕਾਈ ਕਿ ਉਹ 1 ਜੂਨ 2024 ਨੂੰ ਆਪਣੇ ਵੋਟ ਦੇ ਅਧਿਕਾਰ ਦੀ ਜ਼ਰੂਰ ਵਰਤੋਂ ਕਰਨਗੇ। ਗਰੁੱਪ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਵਿਸ਼ਵਾਸ ਦਿਵਾਇਆ ਕਿ ਰਿਆਤ-ਬਾਹਰਾ ਗਰੁੱਪ ਵਲੋਂ ਸਾਰੇ ਯੋਗ ਵੋਟਰ ਆਪਣੇ ਵੋਟ ਦੇ ਅਧਿਕਾਰ ਦਾ ਜ਼ਰੂਰ ਵਰਤੋ. ਕਰਨਗੇ। ਉਨ੍ਹਾਂ ਦੱਸਿਆ ਕਿ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਗਰੁੱਪ ਵਲੋਂ ਲਗਾਤਾਰ ਗਤੀਵਿਧੀਆਂ ਵੀ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਪ੍ਰਸਿੱਧ ਸਾਈਕਲਿਸਟ ਬਲਰਾਜ ਸਿੰਘ ਚੌਹਾਨ, ਗਰੁੱਪ ਦੇ ਵਾਈਸ ਪ੍ਰੈਜ਼ੀਡੈਂਟ ਪੰਕਜ ਵਰਮਾ, ਹਰਿੰਦਰ ਸਿੰਘ ਗਿੱਲ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ, ਡਾ. ਮੀਨਾਕਸ਼ੀ ਐਸ. ਚਾਂਦ, ਡਾ. ਰੰਗਨਾਥ ਸਿੰਘ, ਡਾ. ਪਲਵੀ ਪੰਡਿਤ, ਡਾ. ਜਿਓਤਸਨਾ, ਡਾਇਰੈਕਟਰ ਪ੍ਰਸ਼ਾਸਨ ਕੁਲਦੀਪ ਸਿੰਘ ਰਾਣਾ, ਰਜਿੰਦਰ ਮੈਡੀ, ਹਰਿੰਦਰ ਜਸਵਾਲ, ਗੁਰਪ੍ਰੀਤ ਬੇਦੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।